ਲੁਧਿਆਣਾ/ਚੰਡੀਗੜ੍ਹ- ਲੁਧਿਆਣਾ ਪੱਛਮੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਤੇ ਉਹ 10 ਹਜ਼ਾਰ 637 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ। ਇਸ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ।
‘ਆਪ’ ਦੀ ਜਿੱਤ ‘ਤੇ CM ਮਾਨ ਦਾ ਪਹਿਲਾ ਬਿਆਨ, ਕਿਹਾ- ‘ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕਰਾਂਗੇ ਪੂਰਾ’
