ਜਲੰਧਰ। ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਰਾਜ ਸਭਾ ਸੀਟ ਲਈ ਚੋਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦੈ ਇਹ ਖਬਰਾਂ ਆ ਰਹੀਆਂ ਸਨ, ਪਰ ਹੁਣ ਖੁਦ ਅਰਵਿੰਦ ਕੇਜਰੀਵਾਲ ਨੇ ਇਸ ਗੱਲ ਤੋਂ ਇਨਕਾਰ ਕੀਤਾ।
ਆਮ ਆਦਮੀ ਪਾਰਟੀ ਨੇ ਗੁਜਰਾਤ ਤੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈਆਂ ਉਪ ਚੋਣਾਂ ਵਿੱਚ ਭਾਰੀ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਤੋਂ ਬਾਅਦ ਪਾਰਟੀ ਵਿੱਚ ਭਾਰੀ ਉਤਸ਼ਾਹ ਹੈ ਤੇ ਸੀਨੀਅਰ ਆਗੂ ਖੁਸ਼ ਦਿਖਾਈ ਦੇ ਰਹੇ ਹਨ। ਵਰਕਰ ਪਾਰਟੀ ਹੈੱਡਕੁਆਰਟਰ ਵਿੱਚ ਜਿੱਤ ਦੇ ਜਸ਼ਨ ਵਿੱਚ ਡੁੱਬੇ ਹੋਏ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਈਆਂ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਸੀਟ ਤੇ ਪੰਜਾਬ ਦੀ ਲੁਧਿਆਣਾ ਪੱਛਮੀ ਸੀਟ ‘ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਤੁਹਾਨੂੰ ਸਾਰਿਆਂ ਨੂੰ ਵਧਾਈਆਂ। ਗੁਜਰਾਤ ਤੇ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਬਹੁਤ-ਬਹੁਤ ਧੰਨਵਾਦ। ਦੋਵਾਂ ਥਾਵਾਂ ‘ਤੇ, ਜਿੱਤ ਪਿਛਲੀਆਂ ਚੋਣਾਂ ਦੇ ਮੁਕਾਬਲੇ ਲਗਪਗ ਦੁੱਗਣੇ ਫਰਕ ਨਾਲ ਹੋਈ ਹੈ।
ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਹੋਈਆਂ ਉਪ ਚੋਣਾਂ ਵਿੱਚ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦਾ ਜਸ਼ਨ ਮਨਾਉਂਦੇ ਹੋਏ ਇਹ ਐਲਾਨ ਕੀਤਾ ਕਿ ਇਹ ਨਤੀਜੇ 2027 ਵਿੱਚ ਪੰਜਾਬ ਤੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਸੈਮੀਫਾਈਨਲ” ਦਾ ਸੰਕੇਤ ਦਿੰਦੇ ਹਨ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ, “ਲੜੀਆਂ ਗਈਆਂ ਪੰਜ ਸੀਟਾਂ ਵਿੱਚੋਂ, ‘ਆਪ’ ਨੇ ਦੋ ਜਿੱਤੀਆਂ ਹਨ – ਇੱਕ ਗੁਜਰਾਤ ਵਿੱਚ ਅਤੇ ਇੱਕ ਲੁਧਿਆਣਾ ਵਿੱਚ।
