ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਨਿੰਦਾ ਕਰਦੇ ਕਿਹਾ ਪੁਲਿਸ ਨੇ ਬਿਨਾਂ ਕਿਸੇ ਸਰਚ ਵਰੰਟ ਤੋਂ ਕੀਤੀ ਰੇਡ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵਿਜੀਲੈਂਸ ਵੱਲੋਂ ਵਿਧਾਇਕ ਗੁਨੀਵ ਮਜੀਠੀਆ, ਬਿਕਰਮ ਸਿੰਘ ਮਜੀਠੀਆ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪੇਮਾਰੀ ਕਰਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੁਲਿਸ ਨੇ ਬਿਨਾਂ ਕਿਸੇ ਸਰਚ ਵਰੰਟ ਤੋਂ ਇੱਕ ਵਿਧਾਇਕ ਦੇ ਘਰ ਰੇਡ ਕੀਤੀ ਹੈ।

ਕਲੇਰ ਨੇ ਕਿਹਾ ਕਿ ਸਰਕਾਰ ਲਗਾਤਾਰ ਵਿਰੋਧੀਆਂ ਦੀ ਆਵਾਜ਼ ਕੁਚਲ ਰਹੀ ਹੈ। ਕਲੇਰ ਨੇ ਕਿਹਾ ਕਿ ਸਾਲ 2013 ਤੋਂ ਬਿਕਰਮ ਮਜੀਠੀਆ ਤੇ ਡਰੱਗ ਦੇ ਦੋਸ਼ ਲਗਾ ਕੇ ਬਦਨਾਮ ਕੀਤਾ ਜਾ ਰਿਹਾ ਹੈ ਪਰ ਹੁਣ ਤੱਕ ਡਰੱਗ ਮਾਮਲੇ ਵਿੱਚ ਪੁਲਿਸ ਦੇ ਹੱਥ ਕੋਈ ਸੁਰਾਗ ਸਬੂਤ ਨਹੀਂ ਲੱਗਿਆ ।

Leave a Reply

Your email address will not be published. Required fields are marked *