ਜਦੋਂ ਮਜੀਠੀਆ ਜੇਲ੍ਹ ‘ਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਤੇ ਜ਼ਮਾਨਤ ਕਰਵਾ ਦਿੱਤੀ : ਕੁੰਵਰ ਵਿਜੇ ਪ੍ਰਤਾਪ ਸਿੰਘ

ਅੰਮ੍ਰਿਤਸਰ : ਵਿਜੀਲੈਂਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਅਕਾਲੀ ਸਰਕਾਰ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਤੇ ਛਾਪਾ ਮਾਰਿਆ ਗਿਆ। 20 ਤੋਂ ਵੱਧ ਪੁਲਿਸ ਵਾਹਨ ਉਸ ਗਲੀ ਵਿੱਚ ਖੜ੍ਹੇ ਹਨ, ਜਿੱਥੇ ਉਨ੍ਹਾਂ ਦੀ ਰਿਹਾਇਸ਼ ਹੈ। ਉਥੇ ਹੀ ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਜਦੋਂ ਮਜੀਠੀਆ ਜੇਲ੍ਹ ਵਿਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ। ਭਾਵੇਂ ਉਹ ਨੇਤਾ ਹੋਵੇ, ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ। ਤੜਕੇ ਕਿਸੇ ਦੇ ਘਰ ‘ਤੇ ਰੇਡ ਮਾਰਨਾ ਨੀਤੀ ਦੇ ਖਿਲਾਫ਼ ਹੁੰਦਾ ਹੈ। ਤਕਰੀਬਨ ਹਰ ਆਉਣ ਵਾਲੀਆਂ ਸਰਕਾਰਾਂ ਨੇ ਪੁਲਿਸ ਅਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਅਤੇ ਦੁਰਵਰਤੋਂ ਕੀਤੀ ਪਰ ਸਿੱਟਾ ਕੋਈ ਖਾਸ ਨਿਕਲਦਾ ਨਹੀਂ। ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ‘ਤੇ ਮਤਭੇਦ ਹੋ ਸਕਦਾ ਹੈ ਪਰ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜ਼ਮੀ ਹੋ ਜਾਂਦੀ ਹੈ। ਜਦੋਂ ਮਜੀਠੀਆ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ੍ਹ ਵਿੱਚ ਸਨ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਬਾਅਦ ਵਿੱਚ ਮਾਨ ਸਾਬ੍ਹ ਦੇ ਸਰਕਾਰੀ ਤੰਤਰ ਨੇ ਜ਼ਮਾਨਤ ਕਰਵਾ ਦਿੱਤੀ ਸੀ।

Leave a Reply

Your email address will not be published. Required fields are marked *