VIDEO : ਮਜੀਠੀਆ ਦੀ ਗ੍ਰਿਫ਼ਤਾਰੀ ਨੇ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੈਂਸੀ ਦੀ ਯਾਦ ਤਾਜ਼ਾ ਕਰਵਾਈ, ਬੀਬੀ ਬਾਦਲ ਨੇ ਕਿਹਾ- ਨਾ ਅਸੀਂ ਝੁਕੇ ਸੀ ਤੇ…

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਨਾਲ ਚੱਟਨਾ ਵਾਂਗ ਖੜ੍ਹਾ ਹੈ। ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਤੇ ਅਨੈਤਿਕ ਕਾਰਜਾਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ ‘ਚ ਹਨ। ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ।
ਇਹ ਕੋਈ ਪਹਿਲਾ ਮਾਮਲਾ ਨਹੀਂ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੋਵੇ। ਅਜਿਹਾ ਬਹੁਤ ਸਮੇਂ ਤੋਂ ਲਗਾਤਾਰ ਵਾਪਰ ਰਿਹਾ ਹੈ ਤੇ ਅਸੀਂ ਇਸਦਾ ਡਟ ਕੇ ਸਾਹਮਣਾ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ

ਝੂਠੇ ਮਾਮਲੇ ਦਰਜ ਕਰਨਾ ਇੱਕ ਅਪਰਾਧਿਕ ਕਾਰਵਾਈ ਹੈ, ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ ‘ਤੇ ਢੁਕਵਾਂ ਸਮਾਂ ਆਉਣ ‘ਤੇ ਕੀਤੀ ਜਾਵੇਗੀ। ਮੈਂ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕਰਦਾ ਹਾਂ ਕਿ ਕਾਨੂੰਨ ਦੇ ਜ਼ਾਬਤੇ ‘ਚ ਰਹੋ, ਕਿਉਂਕਿ ਸਰਕਾਰ ਬਦਲਣ ਵਿੱਚ ਕੇਵਲ ਡੇਢ ਸਾਲ ਬਾਕੀ ਹੈ ।

Leave a Reply

Your email address will not be published. Required fields are marked *