Punjab News: ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ CCTV ਫੁਟੇਜ ਆਈ ਸਾਹਮਣੇ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਪੁਲੀਸ ਸੂਤਰਾਂ ਦਾ ਦਾਅਵਾ ਹੈ ਕਿ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ, ਜੋ ਬਟਾਲਾ-ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਭਗਵਾਨਪੁਰੀਆ ਦੇ ਜੱਦੀ ਪਿੰਡ ਭਗਵਾਨਪੁਰ ਦੀ ਸਾਬਕਾ ਸਰਪੰਚ ਸੀ ਅਤੇ ਉਸ ਦਾ ਭਤੀਜਾ ਕਰਨਵੀਰ ਸਿੰਘ ਬਟਾਲਾ-ਕਾਦੀਆਂ ਰੋਡ ‘ਤੇ ਆਪਣੀ ਰਿਹਾਇਸ਼ ਦੇ ਸਾਹਮਣੇ ਆਪਣੀ ਐਸਯੂਵੀ ਵਿੱਚ ਬੈਠੇ ਹੀ ਸਨ ਕਿ ਦੋ ਵਿਅਕਤੀ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਹਮਲਾਵਰ ਗੱਡੀ ਦੇ ਨੇੜੇ ਆਏ ਅਤੇ ਭੱਜਣ ਤੋਂ ਪਹਿਲਾਂ ਲਗਭਗ 15 ਗੋਲੀਆਂ ਚਲਾਈਆਂ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਨੇ ਇਸ ਘਟਨਾ ਨੂੰ ਕੈਦ ਕਰ ਲਿਆ। ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਇਲਾਕਿਆਂ ਵਿੱਚੋਂ ਇੱਕ ਇਸ ਸੜਕ ਉਤੇ ਕੀਤੀ ਗਈ ਗੋਲੀਬਾਰੀ ਦੀ ਇੱਕ ਵੀਡੀਓ ਜਲਦੀ ਹੀ ਵਾਇਰਲ ਹੋ ਗਈ ਹੈ।

Leave a Reply

Your email address will not be published. Required fields are marked *