ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਹਲਫ਼ ਲਿਆ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਬੁੱਧ ਰਾਮ, ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।

Leave a Reply

Your email address will not be published. Required fields are marked *