Weather Update: ਮੌਨਸੂਨ ਨੇ ਫੜੀ ਰਫ਼ਤਾਰ; ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਦੀ ਝੜੀ ਲੱਗੀ

ਚੰਡੀਗੜ੍ਹ, Weather Update: ਮੌਨਸੂਨ ਆਮ ਨਾਲੋਂ ਇਕ ਹਫ਼ਤਾ ਪਹਿਲਾਂ ਪੂਰੇ ਦੇਸ਼ ਵਿਚ ਪਹੁੰਚ ਗਈ ਹੈ ਜਿਸ ਕਰਕੇ ਕੌਮੀ ਰਾਜਧਾਨੀ ਤੇ ਹੋਰਨਾਂ ਉੱਤਰੀ ਰਾਜਾਂ ਵਿਚ ਮੀਂਹ ਪਿਆ ਤੇ ਕਈ ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ ਤੇ ਢਿੱਗਾਂ ਡਿੱਗਣ ਦੀਆਂ ਰਿਪੋਰਟਾਂ ਹਨ। ਐਤਵਾਰ ਰਾਤੀਂ ਤੇ ਸੋਮਵਾਰ ਸਵੇਰੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਕਈ ਇਲਾਕਿਆਂ ਵਿਚ ਜਮ ਕੇ ਮੀਂਹ ਪਿਆ।

ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਵੀ ਸਾਰਾ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ ਹਿਮਾਚਲ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਲਈ ਮੋਹਲੇਧਾਰ ਮੀਂਹ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਪਹਾੜੀ ਰਾਜ ਵਿਚ 20 ਜੂਨ ਨੂੰ ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 20 ਲੋਕਾਂ ਦੀ ਜਾਨ ਚਲੀ ਗਈ ਹੈ।

Leave a Reply

Your email address will not be published. Required fields are marked *