ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਧਰਨਾ

ਖਰੜ : ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਭਰ ਤੋਂ ਰੋਡਵੇਜ਼ ਮੁਲਾਜ਼ਮ ਯੂਨੀਅਨ ਦੇ ਮੈਂਬਰ ਸੈਕਟਰ-17 ਵਿਖੇ ਜਾ ਰਹੇ ਸਨ ਪਰ ਯੂਨੀਅਨ ਦੇ ਕੁੱਝ ਆਗੂਆਂ ਨੂੰ ਚੰਡੀਗੜ੍ਹ ਵਿਖੇ ਪੁਲਸ ਵਲੋਂ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ, ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ, ਹਿਮਾਚਲ, ਜੰਮੂ ਅਤੇ ਕਸ਼ਮੀਰ ਤੋਂ ਜਿਹੜੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਆ ਰਹੀਆਂ ਸਨ, ਜਾਂ ਜਿਹੜੀਆਂ ਬੱਸਾਂ ਚੰਡੀਗੜ੍ਹ ਤੋਂ ਪੰਜਾਬ ਵੱਲ ਜਾ ਰਹੀਆਂ ਸਨ, ਉਨ੍ਹਾਂ ਵਲੋਂ ਦੇਸੂਮਾਜਰਾ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਸੜਕਾਂ ‘ਤੇ ਭਾਰੀ ਜਾਮ ਲੱਗ ਗਿਆ ਹੈ। ਯੂਨੀਅਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਤਰੀਕੇ ਨਾਲ ਧਰਨਾ ਦੇਣ ਜਾ ਰਹੇ ਸਨ ਪਰ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਪੁਲਸ ਨੇ ਮੁਲਾਜ਼ਮਾਂ ਨੂੰ ਜ਼ਬਰਦਸਤੀ ਰੋਕਿਆ ਹੈ।

ਇਸ ਕਾਰਨ ਸੜਕਾਂ ‘ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਅਤੇ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੋਕ ਬੇਹੱਦ ਜ਼ਿਆਦਾ ਖੱਜਲ-ਖੁਆਰ ਹੋ ਰਹੇ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਚੰਡੀਗੜ੍ਹ ਨਹੀਂ ਜਾਣ ਦਿੱਤਾ ਜਾ ਰਿਹਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

Leave a Reply

Your email address will not be published. Required fields are marked *