ਹਾਈ ਕੋਰਟ ‘ਚ ਕੀਤੇ ਕੇਸ ਨੂੰ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਹਾਈ ਕੋਰਟ ਵਿੱਚ ਪਾਏ ਕੇਸ ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਜਿਹੜਾ ਕੇਸ ਅਦਾਲਤ ਵਿੱਚ ਕੀਤਾ ਹੈ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਵਾਪਸ ਲੈਣ ਦਾ ਮਨ ਬਣਾਇਆ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਬਾਬਾ ਬੁੱਢਾ ਸਾਹਿਬ ਜੀ ਦੀ ਗੱਦੀ ਨੂੰ ਢਾਹ ਲਾਉਣ ਬਾਰੇ ਕਦੀ ਵੀ ਨਹੀਂ ਸੋਚ ਸਕਦੇ । ਉਨ੍ਹਾਂ ਕਿਹਾ ਕਿ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਸ ਕੇਸ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇੱਥੇ ਦੱਸਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ 29 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦਾਖਲ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਖਤਮ ਕਰਨ ਅਤੇ ਵਿਦੇਸ਼ ਛੁੱਟੀ ਨਾ ਮਿਲਣ ਕਾਰਨ ਹੋਏ ਲੱਖਾਂ ਦੇ ਨੁਕਸਾਨ ਦਾ ਹਵਾਲਾ ਦਿੱਤਾ ਸੀ। ਜਿਸ ਦੀ ਕਲ੍ਹ ਇੱਕ ਜੁਲਾਈ ਨੂੰ ਸੁਣਵਾਈ ਹੋਣੀ ਸੀ ਹੁਣ ਆਸ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਨੂੰ ਦਰਖਾਸਤ ਦੇ ਕੇ ਇਸ ਕੇਸ ਨੂੰ ਵਾਪਸ ਲਿਆ ਜਾ ਸਕਦਾ ਹੈ।

Leave a Reply

Your email address will not be published. Required fields are marked *