ਭਗਤਾ ਭਾਈਕਾ ‘ਚ ਅਕਾਲੀ ਆਗੂ ਹਰਿੰਦਰ ਮਹਿਰਾਜ ਸਾਥੀਆਂ ਸਮੇਤ ਘਰ ‘ਚ ਨਜ਼ਰਬੰਦ, ਪੁਲਿਸ ਨੇ ਮੁਹਾਲੀ ਲਈ ਰਵਾਨਾ ਹੋਣ ਤੋਂ ਰੋਕਿਆ

ਭਗਤਾ ਭਾਈਕਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਜਾਣ ਤੋਂ ਪਹਿਲਾਂ ਸੂਬੇ ਭਰ ਵਿਚ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ। ਜਿਸਦੇ ਹੀ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਨੂੰ ਮੁਹਾਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਸਮੇਤ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਅਤੇ ਮੁਹਾਲੀ ਲਈ ਰਵਾਨਾ ਹੋਣ ਤੋਂ ਰੋਕ ਦਿੱਤਾ। ਇਸ ਮੌਕੇ ਅਕਾਲੀ ਆਗੂ ਹਰਿੰਦਰ ਸਿੰਘ ਮਹਿਰਾਜ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਪ ਸਰਕਾਰ ਦੇ ਸਾਰੇ ਆਗੂ ਕਹਿ ਰਹੇ ਹਨ ਕਿ ਅਕਾਲੀ ਪੰਜਾਬ ਵਿਚੋਂ ਖਤਮ ਹੋ ਗਏ ਦੂਜੇ ਪਾਸੇ ਅਕਾਲੀਆਂ ਦੇ ਇਕੱਠ ਦੇ ਡਰੋਂ ਪੰਜਾਬ ਵਿਚ ਥਾਂ-ਥਾਂ ਨਾਕੇਬੰਦੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਆਗੂਆਂ ਨੂੰ ਕਿਹਾ ਕਿ ਧੱਕੇਸ਼ਾਹੀਆ ਬੰਦ ਕਰ ਦਿਓ ਅਕਾਲੀ ਤਾਂ ਆ ਗਏ ਸਮਝੋ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆਂ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਆਪ ਸਰਕਾਰ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਮਜੀਠੀਆ ਦਾ ਸਿਆਸੀ ਕੱਦ ਪਹਿਲਾਂ ਨਾਲੋਂ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਮਜੀਠੀਆਂ ਦੀ ਗ੍ਰਿਫਤਾਰੀ ਆਪ ਸਰਕਾਰ ਦੇ ਕੱਫਨ ਵਿਚ ਕਿੱਲ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ‘ਤੇ ਝੂਠੇ ਕੇਸ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਸਾਡਾ ਹੱਕ ਹੈ ਪਰ ਸਾਨੂੰ ਮੁਹਾਲੀ ਜਾਣ ਤੋਂ ਰੋਕਣਾ ਆਮ ਆਦਮੀ ਸਰਕਾਰ ਦੀ ਧੱਕੇਸ਼ਾਹੀ ਅਤੇ ਬੁਖਲਾਹਟ ਦੀ ਨਿਸ਼ਾਨੀ ਹੈ।

Leave a Reply

Your email address will not be published. Required fields are marked *