ਚੰਡੀਗੜ੍ਹ: ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਡਿਟੇਨ ਕਰ ਲਿਆ। ਇਸ ਤੋਂ ਮਗਰੋਂ ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਰਿਹਾਅ ਕਰ ਦਿੱਤਾ। ਉਹ ਲਗਪਗ 2 ਘੰਟੇ ਹਿਰਾਸਤ ਵਿੱਚ ਰਹੇ।
ਇੱਥੇ ਦੱਸਿਆ ਜਾਂਦਾ ਹੈ ਕਿ ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਦਾ ਰਿਮਾਂਡ ਖਤਮ ਹੋਣ ਉਪਰੰਤ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਜਿਸ ਕਰਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੁਹਾਲੀ ਵਿਖੇ ਇਕੱਠੇ ਹੋਏ ਹਨ।
ਮੁਹਾਲੀ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਰਾਊਂਡ ਅਪ ਕੀਤਾ ਹੈ ਜਾਂ ਫਿਰ ਰਸਤੇ ਵਿੱਚ ਰੋਕ ਲਿਆ ਹੈ।
