ਅਬੋਹਰ, 4 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 5 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੀਰਾ ਸਿੰਘ ਗਾਬੜੀਆ ਨੂੰ ਲੁਧਿਆਣਾ ਦੱਖਣੀ, ਵੀਰ ਸਿੰਘ ਲੋਪੋਕੇ ਨੂੰ ਰਾਜਾਸਾਂਸੀ, ਡਾ. ਮੋਹਿੰਦਰਪਾਲ ਰਿਣਵਾਂ ਨੂੰ ਅਬੋਹਰ, ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ ਅਤੇ ਬਲਦੇਵ ਸਿੰਘ ਮਾਣੂਕੇ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।
ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
![badal/nawanpunjab.com](https://nawanpunjab.com/wp-content/uploads/2021/10/badal-1.jpg)