ਬਠਿੰਡਾ : ਨਸ਼ਾ ਤਸਕਰੀ (Drug Smuggling) ਦੇ ਮਾਮਲੇ ‘ਚ ਚਰਚਿਤ ਪੰਜਾਬ ਪੁਲਿਸ (Punjab Police) ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ‘ਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 26 ਮਈ ਨੂੰ ਬਾਦਲ ਪਿੰਡ ‘ਚ ਇਕ ਮਸ਼ਹੂਰ ਗਾਇਕ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਦੇ ਪੁਲਿਸ ਰਿਮਾਂਡ ‘ਤੇ ਵੀ ਰਹੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਬਠਿੰਡਾ ‘ਚ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਦੀ ਮੰਗ ‘ਤੇ ਅਦਾਲਤ ਨੇ ਉਸਨੂੰ ਨਿਆਇਕ ਹਿਰਾਸਤ ‘ਚ ਬਠਿੰਡਾ ਜੇਲ੍ਹ ਭੇਜ ਦਿੱਤਾ ਸੀ। ਉਸਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਸਨੂੰ ਖਾਰਿਜ ਕਰ ਦਿੱਤਾ ਹੈ।
‘ਥਾਰ ਵਾਲੀ ਬੀਬੀ’ ਦੀ ਜ਼ਮਾਨਤ ਅਰਜ਼ੀ ਖਾਰਜ
