ਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਪਾਸ ਕਰ ਦਿੱਤਾ ਹੈ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ ਕੀਤਾ। ਸਦਨ ਨੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਪੁਲੀਸ ਡੈਮ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਇਸ ਦੌਰਾਨ ਪੰਜਾਬ ਵਿਧਾਨ ਸਭਾ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਸੈਂਬਲੀ ਨੂੰ ਸਟੇਜ ਦੀ ਤਰ੍ਹਾਂ ਵਰਤਣ ਦਾ ਇਲਜ਼ਾਮ ਹਾਕਮ ਧਿਰ ’ਤੇ ਲਾਇਆ। ਮੰਤਰੀ ਅਮਨ ਅਰੋੜਾ ਨੇ ਇਹ ਕਹਿੰਦਿਆਂ ਇਸ ਦਾ ਵਿਰੋਧ ਕੀਤਾ ਕਿ ਬਾਜਵਾ ਨੇ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਇਸ ਮੁੱਦੇ ਉਤੇ ਬਾਜਵਾ ਖਿਲਾਫ਼ ਮਰਿਆਦਾ ਮਤਾ ਲਿਆਉਣ ਲਈ ਕਿਹਾ।

Leave a Reply

Your email address will not be published. Required fields are marked *