ਮਨਜਿੰਦਰ ਸਿੰਘ ਸਿਰਸਾ ਨੇ ਅਮਨ ਅਰੋੜਾ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ- 24 ਘੰਟਿਆਂ ’ਚ ਵਾਪਸ ਲਓ ਬਿਆਨ ਤੇ ਮੰਗੋ ਮਾਫੀ

ਚੰਡੀਗੜ੍ਹ: ਦਿੱਲੀ ਦੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਹਨਾਂ ਖਿਲਾਫ ਝੂਠੇ, ਆਧਾਰਹੀਣ, ਗੁੰਮਰਾਹਕੁੰਨ ਤੇ ਅਪਮਾਨਯੋਗ ਦੋਸ਼ ਲਾਉਣ ’ਤੇ ਉਹਨਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਆਪਣੇ ਵਕੀਲ ਯੋਗਿੰਦਰ ਹਾਂਡੂ ਰਾਹੀਂ ਭੇਜੇ ਨੋਟਿਸ ਵਿਚ ਅਮਨ ਅਰੋੜਾ ਵੱਲੋਂ ਦੁਸ਼ਪ੍ਰਚਾਰ ਵਾਸਤੇ ਦੋਸ਼ਾਂ ਨੂੰ ਰਿਕਾਰਡ ’ਤੇ ਲਿਆ ਗਿਆ ਤੇ ਅਰੋੜਾ ਨੂੰ ਆਖਿਆ ਗਿਆ ਕਿ ਉਹ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਨਹੀਂ ਤਾਂ ਕਾਨੂੰਨੀ ਕੇਸ ਦਾ ਸਾਹਮਣਾ ਕਰਨ।

ਨੋਟਿਸ ਵਿਚ ਕਿਹਾ ਗਿਆ ਕਿ ਮਨਜਿੰਦਰ ਸਿੰਘ 3 ਵਾਰ ਦੇ ਦਿੱਲੀ ਵਿਧਾਨ ਸਭਾ ਦੇ ਐਮ ਐਲ ਏ ਹਨ ਤੇ ਮੌਜੂਦਾ ਸਮੇਂ ਵਿਚ ਦਿੱਲੀ ਸਰਕਾਰ ਵਿਚ ਉਦਯੋਗ, ਫੂਡ ਅਤੇ ਸਪਲਾਈ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵਨ ਮਹਿਕਮਿਆਂ ਦੇ ਮੰਤਰੀ ਹਨ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Leave a Reply

Your email address will not be published. Required fields are marked *