ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ਼ 15 ਜੁਲਾਈ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਪਰ ਮੌਸਮ ਖਰਾਬ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ 22 ਜੁਲਾਈ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦਫਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਜੁਲਾਈ ਦਾ ਲੁਧਿਆਣਾ ਧਰਨਾ ਮੁਲਤਵੀ
