ਇਰਾਕ: ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿੱਚ ਇੱਕ ਹਾਈਪਰਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਹਾਦਸੇ ਵਿੱਚ 50 ਲੋਕਾਂ ਦੀ ਮੌਤ ਹੋ ਗਈ। ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ
ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਲ-ਕੁਟ ਸ਼ਹਿਰ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਰਾਤ ਨੂੰ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਹਾਲਾਂਕਿ, ਫਾਇਰ ਬ੍ਰਿਗੇਡ ਅੱਗ ‘ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
