ਕਿਰਤੀ ਕਿਸਾਨ ਯੂਨੀਅਨ ਵੱਲੋਂ 25 ਜੁਲਾਈ ਨੂੰ ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ

ਗੁਰੂ ਕਾ ਬਾਗ : ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਈ। ਮੀਟਿੰਗ ਵਿਚ 25 ਜੁਲਾਈ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਜਬਰ ਵਿਰੋਧੀ ਰੈਲੀ’ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਕਰਵਾਉਣ ਦਾ ਫੈਸਲਾ ਲਿਆ ਗਿਆ।

ਮੀਟਿੰਗ ਵਿਚ ਉਚੇਚੇ ਤੌਰ ‘ਤੇ ਸ਼ਾਮਿਲ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਨੂੰ ਵਧੇਰੇ ਅਧਿਕਾਰ ਦੇ ਕੇ ਜਮਹੂਰੀ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ। ਅਸੀਂ ਇਸਨੂੰ ‘ਅਣ-ਐਲਾਨੀ ਐਮਰਜੈਂਸੀ’ ਮੰਨਦੇ ਹੋਏ ਇਸ ਜ਼ਬਰ ਦਾ ਡਟ ਕੇ ਵਿਰੋਧ ਕਰਦੇ ਹਾਂ। ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਜਿਲ੍ਹਾ ਖਜ਼ਾਨਚੀ ਮੇਜ਼ਰ ਸਿੰਘ ਕੜਿਆਲ ਅਤੇ ਜਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਸਹਿੰਸਰਾ ਨੇ ਕਿਹਾ ਕਿ ਇਸ ਜਬਰ ਦੇ ਖਿਲਾਫ 25 ਜੁਲਾਈ ਦੀ ਸੰਗਰੂਰ ਰੈਲੀ ਵਿਚ ਜ਼ਿਲ੍ਹੇ ਭਰ ਤੋਂ ਵੱਧ

ਤੋਂ ਵੱਧ ਕਿਸਾਨਾਂ ਨੂੰ ਸ਼ਾਮਿਲ ਕਰਵਾਇਆ ਜਾਵੇਗਾ। ਇਸ ਮੌਕੇ ਜਿਲ੍ਹਾ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਰਾਣੇਵਾਲੀ, ਮੇਜ਼ਰ ਸਿੰਘ ਜੋਹਲ, ਹਰਦੇਵ ਸਿੰਘ ਵੀਰਮ, ਬਲਦੇਵ ਸਿੰਘ ਸਹਿੰਸਰਾ, ਨੰਬਰਦਾਰ ਦਵਿੰਦਰ ਸਿੰਘ ਗੱਗੋਮਾਹਲ, ਨੰਬਰਦਾਰ,ਦਿਲਬਾਗ ਸਿੰਘ ਮਾਕੋਵਾਲ, ਜਸਬੀਰ ਸਿੰਘ ਉਠੀਆ, ਸਤਨਾਮ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *