ਐੱਸ ਏ ਐੱਸ ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ੀ ਹੋਣੀ ਹੈ। ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਮੋਹਾਲੀ ਲਿਆਂਦਾ ਜਾਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਪੱਕੇ ਇੰਤਜ਼ਾਮ ਕੀਤੇ ਗਏ ਹਨ। ਅਦਾਲਤ ਕੰਪਲੈਕਸ ਵੱਲ ਜਾਣ ਵਾਲੇ ਸਾਰੇ ਰਾਸਤੇ ‘ਤੇ ਨਾਕੇ ਲਗਾਏ ਗਏ ਹਨ। ਦੂਜੇ ਪਾਸੇ ਸਥਾਨਕ ਕਈ ਨੇਤਾਵਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਸੋਹਾਣਾ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੂੰ ਵੀ ਸਵੇਰ ਹੀ ਘਰ ‘ਤੇ ਨਜ਼ਰਬੰਦ ਕਰ ਦਿੱਤਾ ਗਿਆ। ਅਕਾਲੀ ਵਰਕਰਾਂ ‘ਤੇ ਵੀ ਪੁਲਿਸ ਦੀ ਨਿਗਰਾਨੀ ਬਣੀ ਹੋਈ ਹੈ। ਅਦਾਲਤ ਵੱਲ ਜਾਣ ਵਾਲੇ ਹਰੇਕ ਵਿਅਕਤੀ ਦੀ ਪੁਲਿਸ ਵੱਲੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 18 ਜੁਲਾਈ ਨੂੰ ਮਜੀਠੀਆ ਦੀ 14 ਦਿਨ ਦੀ ਨਿਆਇਕ ਹਿਰਾਸਤ ਖ਼ਤਮ ਹੋ ਗਈ ਹੈ। ਇਸ ਦੇ ਬਾਅਦ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਬਿਕਰਮ ਮਜੀਠੀਆ ਦੀ ਅਦਾਲਤ ਚ ਪੇਸ਼ੀ ਅੱਜ, ਸਥਾਨਕ ਨੇਤਾਵਾਂ ਨੂੰ ਕੀਤਾ ਨਜ਼ਰਬੰਦ
