ਰਾਮਪੁਰਾ ਫੂਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮਾਫੀ ਸਬੰਧੀ ਸਰਟੀਫਿਕੇਟ ਵੰਡਣ ਹਿੱਤ ਦਫਤਰ ਮਾਰਕਿਟ ਕਮੇਟੀ, ਨਵੀਂ ਅਨਾਜ ਮੰਡੀ, ਫੂਲ ਰੋਡ ਰਾਮਪੁਰਾ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਵਲੋਂ ਦਫਤਰ ਮਾਰਕਿਟ ਕਮੇਟੀ 25 ਲਾਭਪਾਤਰੀਆਂ ਨੂੰ 27.51 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 4727 ਕਰਜ਼ਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮਾਫ ਹੋਇਆ ਹੈ।
ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੈਡਮ ਸਪਨਾ ਬਾਂਸਲ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨੁਮਾਇੰਦੇ ਮਨਵੀਰ ਸਿੰਘ, ਰਿਸ਼ੂ ਗਰਗ ਤੇ ਹੋਰ ਸਟਾਫ਼ ਤੇ ਲਾਭਪਾਤਰੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
