Anmol Gagan Maan ਨੇ ਲਿਆ ਸਿਆਸਤ ਛੱਡਣ ਦਾ ਫੈਸਲਾ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਚੰਡੀਗੜ੍ਹ : ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ (AAP MLA) ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ – ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆੰ ਉਮੀਦਾਂ ‘ਤੇ ਖਰੀ ਉਤਰੇਗੀ। ਬੀਤੇ ਕੱਲ੍ਹ ਹੀ ਉੱਘੇ ਵਪਾਰੀ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਮਾਜਰੀ ਜੱਟਾ ਨੇ ਵੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਜੇਕਰ ਸਪੀਕਰ ਵਿਧਾਨਸਭਾ ਅਨਮੋਲ ਗਗਨ ਮਾਨ ਦਾ ਅਸਤੀਫਾ ਸਵੀਕਾਰ ਕਰ ਲੈਂਦੇ ਹਨ ਤਾਂ ਪੰਜਾਬ ‘ਚ ਤਰਨ ਤਾਰਨ ਅਤੇ ਖਰੜ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਹੋਣਾ ਤੈਅ ਹੈ।

Leave a Reply

Your email address will not be published. Required fields are marked *