ਵੱਡੀ ਖ਼ਬਰ : ਬੇਅਦਬੀ ਬਿੱਲ ਨੂੰ ਲੈ ਕੇ 15 ਮੈਂਬਰੀ ਸਿਲੈਕਟ ਕਮੇਟੀ ਗਠਿਤ, 6 ਮਹੀਨਿਆਂ ਦੇ ਅੰਦਰ ਸੌਂਪੇਗੀ ਰਿਪੋਰਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪੇਗੀ। ਪਵਿੱਤਰ ਗ੍ਰੰਥਾਂ ਦੇ ਅਪਮਾਨ ਨੂੰ ਲੈ ਕੇ ਲਿਆਂਦੇ ਗਏ ਬਿੱਲ ਨੂੰ ਸਿਲੈਕਟ ਕਮੇਟੀ ਹਵਾਲੇ ਕੀਤਾ ਜਾਵੇਗਾ। ਸ਼ਨਿਚਰਵਾਰ ਨੂੰ ਡਾ. ਇੰਦਰਬੀਰ ਸਿੰਘ ਨਿੱਜਰ ਦੀ ਨੁਮਾਇੰਦਗੀ ‘ਚ ਇਕ ਸਿਲੈਕਟ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਦਾ ਮਕਸਦ ਪਵਿੱਤਰ ਗ੍ਰੰਥਾਂ ਦੇ ਅਪਮਾਨ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਕਰਨਾ ਤੇ ਇਸ ਬਿੱਲ ਦੇ ਪ੍ਰਸਤਾਵਾਂ ‘ਤੇ ਵਿਚਾਰ ਕਰਨਾ ਹੈ। ਸਿਲੈਕਟ ਕਮੇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਉਹ ਇਸ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ ਕਰਨਗੇ ਤੇ ਸਮਾਜ ਵਿਚ ਸ਼ਾਂਤੀ ਤੇ ਸਹਿਯੋਗ ਨੂੰ ਬਰਕਰਾਰ ਰੱਖਣ ਲਈ ਯੋਗਦਾਨ ਪਾਉਣਗੇ। ਇਸ ਕਮੇਟੀ ਦੇ ਗਠਨ ਨਾਲ ਲੋਕਾਂ ਅੰਦਰ ਇਹ ਉਮੀਦ ਜਾਗੀ ਹੈ ਕਿ ਪਵਿੱਤਰ ਗ੍ਰੰਥਾਂ ਦੀ ਇੱਜ਼ਤ ਤੇ ਸੁਰੱਖਿਆ ਲਈ ਕਾਨੂੰਨ ਨੂੰ ਮਜ਼ਬੂਤ ਕੀਤਾ ਜਾਵੇਗਾ।

Leave a Reply

Your email address will not be published. Required fields are marked *