ਅੰਮ੍ਰਿਤਸਰ : ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਇੱਕ ਤਸਕਰ ਨੂੰ 15 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਟੀਮ ਦੇ ਡੀਐਸਪੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਤਸਕਰੀ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਰਹੱਦੀ ਖੇਤਰ ਮੋਧੇ ਪਿੰਡ ਦੇ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਕੀਤੀ ਹੈ।
15 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਹੋਰ ਮੈਂਬਰਾਂ ਨੂੰ ਫੜਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
