ਜਲ-ਥਲ ਹੋਇਆ ਲੁਧਿਆਣਾ

ਲੁਧਿਆਣਾ : ਸ਼ਹਿਰ ਵਾਸੀਆਂ ਲਈ ਬਰਸਾਤ ਗਰਮੀ ਤੋਂ ਰਾਹਤ ਦਿਵਾਉਣ ਦੀ ਜਗ੍ਹਾ ਆਫ਼ਤ ਬਣ ਕੇ ਵਰ੍ਹੀ ਹੈ। ਇਸ ਨਾਲ ਤਾਪਮਾਨ ਵਿਚ ਭਾਰੀ ਗਿਰਾਵਟ ਤਾਂ ਆਈ ਹੈ, ਪਰ ਬਰਸਾਤ ਦਾ ਪਾਣੀ ਘਰਾਂ ਵਿਚ ਵੜ ਜਾਣ ਨਾਲ ਲੋਕਾਂ ਦੀਆਂ ਪਰੇਸ਼ਾਨੀਆਂ ਵੱਧ ਗਈਆਂ ਹਨ।

ਰਾਹੋਂ ਰੋਡ ਦੀਆਂ ਮੁੱਖ ਸੜਕਾਂ ‘ਤੇ ਵੀ ਭਾਰੀ ਬਰਸਾਤੀ ਪਾਣੀ ਜਮ੍ਹਾਂ ਹੋ ਜਾਣ ਕਾਰਨ ਇੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਕਾਬਿਲ-ਏ-ਗ਼ੌਰ ਹੈ ਕਿ ਮੁੱਖ ਸੜਕ ਸ਼ਹਿਰ ਦੇ ਕਈ ਇਲਾਕਿਆਂ ਨੂੰ ਆਪਸ ਵਿਚ ਜੋੜਣ ਦਾ ਕੰਮ ਕਰਦੀ ਹੈ, ਇੱਥੇ ਬਰਸਾਤੀ ਪਾਣੀ ਜਮ੍ਹਾਂ ਹੋਣ ਕਾਰਨ ਸੈਂਕੜੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਕਾਜ ਨਿਬੇੜਣ ਲਈ ਕਈ ਤਰ੍ਹਾਂ ਦੇ ਪਾਪੜ ਵੇਲਣੇ ਪੈ ਰਹੇ ਹਨ। ਇੱਥੋਂ ਤਕ ਕਿ ਇਲਾਕੇ ਦੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਕਾਫ਼ੀ ਘੱਟ ਰਹੀ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਤੰਜ ਕੱਸਦਿਆਂ ਲੋਕਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *