ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ, ਜੋ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਸੁਰਖੀਆਂ ਵਿੱਚ ਹੈ, ਦੀ ਜ਼ਮਾਨਤ ਪਟੀਸ਼ਨ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਦੋਸ਼ ਵਿੱਚ ਦਾਇਰ ਕੀਤੇ ਗਏ ਇੱਕ ਮਾਮਲੇ ਵਿੱਚ ਫਿਰ ਤੋਂ ਰੱਦ ਕਰ ਦਿੱਤਾ ਹੈ।
ਭਾਵੇਂ ਕੱਲ੍ਹ ਸਵੇਰੇ ਹਾਈ ਕੋਰਟ ਨੇ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਦੁਪਹਿਰ ਵੇਲੇ ਉਸ ਦੇ ਵਕੀਲ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਜੇਕਰ ਉਸ ਨੂੰ ਕੁਝ ਸਮਾਂ ਦਿੱਤਾ ਜਾਵੇ ਤਾਂ ਉਹ ਕੁਝ ਮਹੱਤਵਪੂਰਨ ਤੱਥ ਪੇਸ਼ ਕਰਨਾ ਚਾਹੁੰਦਾ ਹੈ, ਇਸ ਬੇਨਤੀ ‘ਤੇ ਹਾਈ ਕੋਰਟ ਨੇ ਅੱਜ ਸਵੇਰੇ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਸੀ।
ਅੱਜ ਸਵੇਰੇ ਜਦੋਂ ਇਸ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਤਾਂ ਅਮਨਦੀਪ ਕੌਰ ਦੇ ਵਕੀਲ ਨੇ ਕਈ ਦਲੀਲਾਂ ਦਿੱਤੀਆਂ, ਪਰ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਇੱਕ ਵਾਰ ਫਿਰ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।
ਇਸ ਤੋਂ ਪਹਿਲਾਂ 7 ਜੁਲਾਈ ਨੂੰ ਬਠਿੰਡਾ ਦੀ ਸਥਾਨਕ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
