ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜ਼ਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸੁਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 23 ਜੁਲਾਈ 1914 ਨੂੰ ਕੈਨੇਡਾ ਦੀ ਧਰਤੀ ਉੱਤੇ ਚੰਗੇ ਭਵਿੱਖ ਦੀ ਭਾਲ ਵਿੱਚ ਗ਼ਦਰੀ ਬਾਬੇ ਬਾਬਾ ਗੁਰਦਿੱਤ ਸਿੰਘ ਦੀ ਅਗਵਾਈ ਵਿੱਚ ਪਹੁੰਚੇ ਪੰਜਾਬੀਆਂ ਜਿਨ੍ਹਾਂ ਵਿੱਚ ਬਹੁ-ਗਿਣਤੀ ਸਿੱਖਾਂ ਦੀ ਸੀ, ਨੂੰ ਜ਼ਬਰੀ ਵਾਪਸ ਮੋੜ ਦਿੱਤਾ ਗਿਆ ਸੀ, ਜੋ ਕਿ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਸੀ।
ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ
