ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸ਼ਤਾਬਦੀ ਮਾਮਲੇ ‘ਚ ਮੰਗੀ ਮਾਫੀ, ਕਿਹਾ- ਸ੍ਰੀ ਅਕਾਲ ਤਖਤ ਸਾਹਿਬ ਅੱਗੇ ਨਿਮਾਣੇ ਸਿੱਖ ਦੀ ਤਰ੍ਹਾਂ ਹੋਵਾਂਗਾ ਪੇਸ਼

ਚੰਡੀਗੜ੍ਹ: ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਦੌਰਾਨ ਪਏ ਭੰਗੜੇ ਦੇ ਮਾਮਲੇ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਜਿਸ ਨੂੰ ਬੈਂਸ ਵੱਲੋਂ ਖਿੜੇ ਮੱਥੇ ਪ੍ਰਵਾਨ ਕੀਤਾ ਗਿਆ ਹੈ।
ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ॥

ਧੰਨ ਧੰਨ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸੱਚੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਹਰ ਸਿੱਖ ਦਾ ਸਿਰ ਅਦਬ ਦੇ ਨਾਲ ਝੁਕਦਾ ਹੈ। ਦਾਸ ਵੀ ਨਿਮਾਣਾ ਜਿਹਾ ਸਿੱਖ ਹੋਣ ਦੇ ਨਾਤੇ ਰੋਮ-ਰੋਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।

ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਉੱਘੇ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੇ ਮਨੁੱਖ ਦੀ ਜ਼ਮੀਰ ਦੀ ਆਜ਼ਾਦੀ ਦੇ ਮਸੀਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ।

Leave a Reply

Your email address will not be published. Required fields are marked *