ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ

ਜਲੰਧਰ- ਪੰਜਾਬ ‘ਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਕੀਤੀ ਗਈ ਹੈ।

ਇਥੇ ਇਹ ਖ਼ਾਸ ਤੌਰ ‘ਤੇ ਦੱਸਣਯੋਗ ਹੈ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਂਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ। ਹਾਲਾਂਕਿ ਇਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।

Leave a Reply

Your email address will not be published. Required fields are marked *