ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੀ ਅੰਮ੍ਰਿਤਸਰ-ਤਰਨਤਾਰਨ ਸੜਕ ‘ਤੇ ਗੋਹਲਵੜ ਦੇ ਨੇੜੇ ਵਾਪਰੇ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਗੁਰਵਿੰਦਰ ਸਿੰਘ ਦੇ ਮੋਟਰਸਾਈਕਲ ਨਾਲ ਗਾਂ ਟਕਰਾਉਣ ਕਰਕੇ ਵਾਪਰਿਆ। ਸੜਕ ਉੱਤੇ ਡਿੱਗਣ ਨਾਲ ਉਨ੍ਹਾਂ ਦੇ ਸਿਰ ਵਿਚ ਡੂੰਘੀ ਸੱਟ ਲੱਗੀ। ਜਿਨ੍ਹਾਂ ਨੂੰ ਇਲਾਜ ਲਈ ਅੱਜ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਉਹ ਅਕਾਲ ਚਲਾਣਾ ਕਰ ਗਏ।
ਗੁਰਵਿੰਦਰ ਸਿੰਘ ਪੰਜਾਬ ਪੁਲਸ ਵਿਚ ਏ.ਐੱਸ.ਆਈ ਸਨ ਜੋ ਤਰਨਤਾਰਨ ਜ਼ਿਲ੍ਹੇ ਦੇ ਖਾਰਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਮੇਂ ਉਹ ਅੰਮ੍ਰਿਤਸਰ ਸ਼ਹਿਰ ਵਿਚ ਭਾਈ ਮੰਝ ਰੋਡ ਸਥਿਤ ਗ੍ਰੈਂਡ ਇਸਟੇਟ ਵਿਖੇ ਆਪਣੇ ਪਰਿਵਾਰ ਸਮੇਤ ਰਹਿੰਦੇ ਸਨ।
