ਜਥੇਦਾਰ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੇ ਸਸਕਾਰ ਮੌਕੇ ਪਹੁੰਚੀਆਂ ਧਾਰਮਿਕ ਤੇ ਸਿਆਸੀ ਸ਼ਖਸ਼ੀਅਤਾਂ, ਦਿੱਤੀ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਧਾਰਮਿਕ ਤੇ ਸਿਆਸੀ ਸ਼ਖਸ਼ੀਅਤਾਂ ਪਹੁੰਚੀਆਂ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸ਼ਖਸੀਅਤਾਂ ਨਹੀਂ ਗੁਰਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ। ਸ਼ਮਸ਼ਾਨ ਘਾਟ ਚਾਟੀਵਿੰਡ ਚੌਕ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਿੱਖੀ ਰਹਿਤ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਈਆਂ ਗਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੇ ਆਗੂਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।

Leave a Reply

Your email address will not be published. Required fields are marked *