ਡੇਰਾਬੱਸੀ ‘ਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਤੇ ਪੁਨਰਵਾਸ ਲਈ ਮੰਤਰੀ ਨੇ ਤੁਰੰਤ ਕਾਰਵਾਈ ਦੇ ਦਿੱਤੇ ਹੁਕਮ

ਚੰਡੀਗੜ੍ਹ : ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।
ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ ‘ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ‘ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ ‘ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।

Leave a Reply

Your email address will not be published. Required fields are marked *