ਸੀ.ਬੀ.ਆਈ ਅਦਾਲਤ ਨੇ ਫਰਜੀ ਐਨਕਾਊਂਟਰ ਮਾਮਲੇ ‘ਚ ਤਤਕਾਲੀ ਐਸ.ਐਸ.ਪੀ. ਸਮੇਤ 5 ਨੂੰ ਦੋਸ਼ੀ ਕਰਾਰ ਦੇ ਕੇ ਕੀਤਾ ਗ੍ਰਿਫਤਾਰ, 4 ਨੂੰ ਸੁਣਾਈ ਜਾਏਗੀ ਸਜਾ

ਮੋਹਾਲੀ- ਸਾਲ 1993 ‘ਚ ਜ਼ਿਲ੍ਹਾ ਤਰਨਤਾਰਨ ‘ਚ ਹੋਏ ਇਕ ਫਰਜ਼ੀ ਐਨਕਾਊਂਟਰ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਤਤਕਾਲੀਨ ਐਸ.ਐਸ.ਪੀ, ਡੀ.ਐਸ.ਪੀ ਸਮੇਤ ਪੰਜ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੋਖ ਜਤਾਇਆ ਅਤੇ ਕਿਹਾ ਹੈ ਕਿ ਤਿੰਨ ਦਹਾਕਿਆਂ ਬਾਅਦ ਹੁਣ ਨਿਆਂ ਮਿਲਣ ਦੀ ਆਸ ਜਗੀ ਹੈ।

ਦੋਸ਼ੀ ਠਹਿਰਾਏ ਜਾਣ ਦੇ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਕਰਾਰ ਦਿੱਤੇ ਗਏ ਅਧਿਕਾਰੀਆਂ ਵਿਚ ਰਿਟਾਇਰਡ ਐੱਸਐੱਸਪੀ ਭੁਪਿੰਦਰਜੀਤ ਸਿੰਘ, ਰਿਟਾਇਰਡ ਇੰਸਪੈਕਟਰ ਸੂਬਾ ਸਿੰਘ, ਰਿਟਾਇਰਡ ਡੀਐੱਸਪੀ ਦਵਿੰਦਰ ਸਿੰਘ ਤੇ ਰਿਟਾਇਰਡ ਇੰਸਪੈਕਟਰ ਰਘੁਬੀਰ ਸਿੰਘਤੇ ਗੁਲਬਰਗ ਸਿੰਘ ਸ਼ਾਮਲ ਹਨ।ਹੁਣ ਇਸ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਸੋਮਵਾਰ, 4 ਅਗਸਤ 2025 ਨੂੰ ਸੁਣਾਈ ਜਾਵੇਗੀ। ਇਸ ਫੈਸਲੇ ਰਾਹੀਂ ਇਕ ਵਾਰ ਫਿਰ ਇਹ ਸੰਦੇਸ਼ ਗਿਆ ਹੈ ਕਿ ਜੇਕਰ ਕਾਨੂੰਨ ਦੇ ਰਾਖੇ ਹੀ ਆਪਣੀ ਤਾਕਤ ਦਾ ਗਲਤ ਇਸਤੇਮਾਲ ਕਰਨਗੇ ਤਾਂ ਉਨ੍ਹਾਂ ਨੂੰ ਵੀ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾ ਸਕਦਾ ਹੈ।

Leave a Reply

Your email address will not be published. Required fields are marked *