ਸਾਬਕਾ CM ਦੇ ਦਿਹਾਂਤ ਤੋਂ ਬਾਅਦ 3 ਦਿਨ ਦਾ ਰਾਜਕੀ ਸੋਗ ਐਲਾਨ

ਰਾਂਚੀ,- ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ‘ਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇਕ ਬਿਆਨ ‘ਚ ਦਿੱਤੀ ਗਈ ਹੈ। ਰਾਜ ਦੀ ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਪਾਰਟੀ ਦੇ ਸੰਸਥਾਪਕ ਸੋਰੇਨ ਦਾ ਸੋਮਵਾਰ ਨੂੰ ਦਿੱਲੀ ਦੇ ਇਕ ਹਸਪਤਾਲ ‘ਚ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਬਿਆਨ ‘ਚ ਕਿਹਾ ਗਿਆ ਹੈ ਕਿ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।

ਸੂਬਾ ਸਰਕਾਰ ਦੇ ਸਾਰੇ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ‘ਚ ਕਿਹਾ ਗਿਆ ਹੈ,”ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸ਼ਿਬੂ ਸੋਰੇਨ ਦਾ ਅੱਜ ਸਵੇਰੇ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਦਿਹਾਂਤ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ ਚਾਰ ਅਗਸਤ ਤੋਂ 6 ਅਗਸਤ 2025 ਤੱਕ ਤਿੰਨ ਦਿਨ ਦਾ ਰਾਜਕੀ ਸੋਗ ਮਨਾਉਣ ਦਾ ਫ਼ੈਸਲਾ ਕੀਤਾ ਹੈ।” ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਦੌਰਾਨ ਝਾਰਖੰਡ ‘ਚ ਸਾਰੇ ਭਵਨਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

Leave a Reply

Your email address will not be published. Required fields are marked *