ਚੋਣਾਂ ‘ਚ ਭ੍ਰਿਸ਼ਟਾਚਾਰ ਦੇ ਦੋਸ਼ : ਸੰਜੀਵ ਅਰੋੜਾ ਖਿਲਾਫ਼ ਹਾਈ ਕੋਰਟ ‘ਚ ਚੋਣ ਪਟੀਸ਼ਨ ਦਾਇਰ, ਨਤੀਜਾ ਰੱਦ ਕਰਨ ਦੀ ਮੰਗ

ਚੰਡੀਗੜ੍ਹ : ਲੁਧਿਆਣਾ ਪੱਛਮੀ-64 ਵਿਧਾਨ ਸਭਾ ਹਲਕੇ ਤੋਂ ਹਾਲ ਹੀ ਵਿੱਚ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ ਦਿੱਤੀ ਗਈ ਹੈ। ਉਸੇ ਹਲਕੇ ਦੇ ਰਜਿਸਟਰਡ ਵੋਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਚੋਣ ਪਟੀਸ਼ਨ ਦਾਇਰ ਕੀਤੀ ਹੈ।

ਪਟੀਸ਼ਨ ਵਿੱਚ ਸੰਜੀਵ ਅਰੋੜਾ ਅਤੇ 16 ਹੋਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਪਟੀਸ਼ਨਕਰਤਾ ਨੇ ਦੋਸ਼ ਲਗਾਇਆ ਹੈ ਕਿ ਅਰੋੜਾ ਨੇ ਚੋਣ ਪ੍ਰਕਿਰਿਆ ਦੌਰਾਨ ਭ੍ਰਿਸ਼ਟ ਅਤੇ ਗੈਰ-ਕਾਨੂੰਨੀ ਤਰੀਕਿਆਂ ਦਾ ਸਹਾਰਾ ਲਿਆ ਅਤੇ ਨਾਮਜ਼ਦਗੀ ਪੱਤਰਾਂ ਦੇ ਨਾਲ ਜਮ੍ਹਾ ਕੀਤੇ ਗਏ ਹਲਫ਼ਨਾਮੇ ਵਿੱਚ ਮਹੱਤਵਪੂਰਨ ਜਾਣਕਾਰੀ ਛੁਪਾਈ।

Leave a Reply

Your email address will not be published. Required fields are marked *