ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਟਲਿਆ, ਭਲਕੇ ਫਿਰ ਹੋਵੇਗੀ ਸੁਣਵਾਈ

ਐੱਸ ਏ ਐਨ ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਮੁੜ ਸੁਣਵਾਈ ਹੋਈ। ਮਜੀਠੀਆ ਵੱਲੋਂ ਇਹ ਅਰਜ਼ੀ 14 ਜੁਲਾਈ ਨੂੰ ਦਾਇਰ ਕੀਤੀ ਗਈ ਸੀ। ਇਸ ‘ਤੇ ਸਰਕਾਰੀ ਵਕੀਲ ਵੱਲੋਂ ਜਵਾਬ ਪਹਿਲਾਂ ਹੀ ਅਦਾਲਤ ਵਿੱਚ ਦਾਖਲ ਕੀਤਾ ਜਾ ਚੁੱਕਾ ਹੈ। ਬੁੱਧਵਾਰ ਦੀ ਸੁਣਵਾਈ ਵਿੱਚ ਦੋਹਾਂ ਪੱਖਾਂ ਨੇ ਆਪਣੀਆਂ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ, ਜਿਸ ਤੋਂ ਬਾਅਦ ਅਦਾਲਤ ਵੱਲੋਂ ਫ਼ੈਸਲਾ ਲਿਆ ਜਾਣਾ ਸੀ। ਪਰ ਦੋ ਘੰਟੇ ਦੀ ਸੁਣਵਾਈ ਤੋਂ ਬਾਅਦ ਫ਼ੈਸਲਾ ਟੱਲ ਗਿਆ ਹੈ।

Leave a Reply

Your email address will not be published. Required fields are marked *