ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ‘ਤੇ ਲਗਾਈ ਰੋਕ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਪਾਲਿਸੀ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਦਿੰਦਿਆਂ ਇਸ ‘ਤੇ ਸਟੇਅ ਲਗਾ ਦਿੱਤਾ ਹੈ। ਇਸ ਨੀਤੀ ਖ਼ਿਲਾਫ਼ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ।

Leave a Reply

Your email address will not be published. Required fields are marked *