ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਨੂੰ ਹੋਵੇਗੀ ਪਰੇਸ਼ਾਨੀ ! ਰੱਖੜੀ ਦੇ ਤਿਉਹਾਰ ‘ਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ

ਜਲੰਧਰ : ਪੰਜਾਬ ਰੋਡਵੇਜ਼ (Punjab Roadways) ਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਅਲਟੀਮੇਟਮ ਮੁਤਾਬਕ ਸ਼ੁੱਕਰਵਾਰ ਬਾਅਦ ਦੁਪਹਿਰ ਪਨਬਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼ ਦੇ ਸਾਰੇ 27 ਡਿਪੂਆਂ ‘ਚ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ (Punjab Govt) ਨੂੰ ਅੱਜ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਲਈ ਕੱਢਿਆ ਜਾਣ ਵਾਲਾ ਟੈਂਡਰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਬੱਸਾਂ ਬੱਸ ਅੱਡਿਆਂ ਵਿਚ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਚੱਕਾ ਜਾਮ ਉਦੋਂ ਹੀ ਖੋਲ੍ਹਿਆ ਜਾਵੇਗਾ ਜਦੋਂ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਕਰਨ ਤੇ ਉਨ੍ਹਾਂ ਨਾਲ 1 ਸਾਲ 1 ਮਹੀਨੇ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਕ ਮੁੱਖ 7 ਮੰਗਾਂ ਮੰਨਣ ਲਈ ਪੱਤਰ ਜਾਰੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਗੇਟ ਰੈਲੀਆ ਬਾਰੇ ਟਰਾਂਸਪੋਰਟ ਵਿਭਾਗ ਤੇ ਪੰਜਾਬ ਸਰਕਾਰ ਨੂੰ ਨੋਟਿਸ ਦੇ ਦਿੱਤਾ ਹੈ। ਰੇਸ਼ਮ ਸਿੰਘ ਨੇ ਕਿਹਾ ਸਰਕਾਰ ਨੇ ਜਾਣਬੁੱਝ ਕੇ ਟੈਂਡਰ ਲਾਉਣ ਲਈ ਰੱਖੜੀ ਦਾ ਤਿਉਹਾਰ ਚੁਣਿਆ ਹੈ। ਇਸ ਨਾਲ ਚੱਕਾ ਜਾਮ ਹੋਣ ’ਤੇ ਰੱਖੜੀ ਬੰਨ੍ਹਣ ਵਾਲੀਆ ਭੈਣਾਂ ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

Leave a Reply

Your email address will not be published. Required fields are marked *