ਪੰਜਾਬ ਦੇ ਮੌਸਮ ਦੀ ਜਾਣੋ Latest Update! 4 ਜ਼ਿਲ੍ਹੇ ਰਹਿਣ Alert, ਵਿਗੜ ਸਕਦੇ ਨੇ ਹਾਲਾਤ

ਜਲੰਧਰ – ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ 11 ਅਗਸਤ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਨਵਾਂਸ਼ਹਿਰ ਵਿਚ ਭਾਰੀ ਬਾਰਿਸ਼ ਹੋਵੇਗੀ ਜਦਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਆਮ ਵਾਂਗ ਰਹਿ ਸਕਦਾ ਹੈ। ਉਥੇ ਹੀ 12 ਅਗਸਤ ਨੂੰ ਵੀ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਇਸ ਦੇ ਬਾਅਦ 13, 14 ਅਗਸਤ ਨੂੰ ਫਿਰ ਤੋਂ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 15 ਅਗਸਤ ਨੂੰ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ ‘ਚ ਕਮਜ਼ੋਰ ਹੋ ਰਿਹਾ ਮਾਨਸੂਨ
ਇਥੇ ਦੱਸ ਦੇਈਏ ਕਿ ਪੰਜਾਬ ‘ਚ ਮਾਨਸੂਨ ਕਮਜ਼ੋਰ ਪੈ ਰਿਹਾ ਹੈ। 1 ਜੂਨ ਤੋਂ 10 ਅਗਸਤ ਤੱਕ ਸੂਬੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਆਮ ਨਾਲੋਂ 7 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਆਮ ਤੌਰ ‘ਤੇ ਇਨ੍ਹਾਂ ਦਿਨਾਂ ਦੌਰਾਨ ਸੂਬੇ ਵਿੱਚ 279.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ ਪਰ ਇਨ੍ਹਾਂ ਦਿਨਾਂ ਦੌਰਾਨ ਸਿਰਫ਼ 259.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *