ਲੁਧਿਆਣਾ/ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਜਪਾ ‘ਤੇ ‘ਵੋਟ ਚੋਰੀ’ ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਮੁੱਖ ਦਫਤਰ ਤੱਕ ਮਾਰਚ ਕੀਤਾ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਰਾਹ ਵਿਚ ਹੀ ਰੋਕ ਲਿਆ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਸ ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੂੰ ਬੱਸਾਂ ਰਾਹੀਂ ਉੱਥੋਂ ਲੈ ਗਈ ਹੈ।
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਪੁਲਸ ਨੇ ਕੀਤਾ ਡਿਟੇਨ
