ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦਿਆਂ Land Pooling Policy ਵਾਪਸ ਲਈ: ਹਰਪਾਲ ਚੀਮਾ

ਪੰਜਾਬ ਦੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਲੈਂਡ ਪੂਲਿੰਗ ਨੀਤੀ ਤਿਆਰ ਕੀਤੀ ਸੀ, ਪਰ ਜਦੋਂ ਕਿਸਾਨਾਂ ਨੂੰ ਨੀਤੀ ਪਸੰਦ ਨਹੀਂ ਆਈ ਤਾਂ ਉਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ 30 ਹਜ਼ਾਰ ਏਕੜ ਜ਼ਮੀਨ ‘ਤੇ ਗੈਰਕਾਨੂੰਨੀ ਢੰਗ ਨਾਲ ਕਲੋਨੀਆਂ ਬਣਾਈਆਂ ਹਨ, ਜਿਸ ਕਰਕੇ ਹਜ਼ਾਰਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *