ਮੁੰਬਈ: ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਕਈ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਜ਼ਮੀਨ ਖਿਸਕਣ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਹੈ, ਖਾਸ ਕਰਕੇ ਪਹਾੜੀ ਇਲਾਕਿਆਂ ਵਿੱਚ। ਇਸ ਦੇ ਨਾਲ ਹੀ ਹੁਣ ਮੁੰਬਈ ਵਿੱਚ ਵੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਜਿਸ ਵਿੱਚ 2 ਲੋਕਾਂ ਦੀ ਜਾਨ ਗਈ ਹੈ।
ਸ਼ਨੀਵਾਰ ਨੂੰ ਮੁੰਬਈ ਦੇ ਵਿਖਰੋਲੀ ਵਿੱਚ ਇੱਕ ਵੱਡੀ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਜ਼ਮੀਨ ਖਿਸਕਣ ਦਾ ਕਾਰਨ ਭਾਰੀ ਮੀਂਹ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।
