ਚੰਡੀਗੜ੍ਹ: ਪੰਜਾਬ ਵਿਚ ਬੁੱਧਵਾਰ 27 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 27 ਅਗਸਤ ਨੂੰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚ 27 ਅਗਸਤ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।
ਪੰਜਾਬ ‘ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
