ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੀ ਜਨਤਾ ਨੂੰ ਸ਼ੁੱਧ ਪਾਣੀ ਮੁੱਹਈਆ ਕਰਵਾਉਣ ਲਈ ਵਚਨਬੱਧ : ਹਰਦੀਪ ਸਿੰਘ ਮੁੰਡੀਆ

ਕਲਾਨੌਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਨਾਹਰਪੁਰ ਖੱਦਰ ਵਿਖੇ ਸੈਨੀਟੇਸ਼ਨ ਵਿਭਾਗ ਵੱਲੋਂ 60 ਲੱਖ 99 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਵਾਟਰ ਸਪਲਾਈ ਟੈਂਕੀ ਦਾ ਉਦਘਾਟਨ ਹਰਦੀਪ ਸਿੰਘ ਮੁੰਡੀਆ ਕੈਬਨਿਟ ਮੰਤਰੀ ਸ਼ਨੀਟੇਸ਼ਨ ਵਿਭਾਗ, ਪੁਨਰ ਵਿਕਾਸ ਤੇ ਆਫਤੀ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਵੱਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸੁੱਧ ਪਾਣੀ ਮਹਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਹੱਦੀ ਪਿੰਡ ਨਾਹਰਪੁਰ ਖੱਦਰ ਵਿੱਚ 60 ਲੱਖ 19000 ਰੁਪਏ ਦੀ ਲਾਗਤ ਨਾਲ ਪਿੰਡ ਦੇ ਲੋਕਾਂ ਨੂੰ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਵਾਟਰ ਸਪਲਾਈ ਟੈਂਕੀ ਦਾ ਨਿਰਮਾਣ ਕੀਤਾ ਗਿਆ ਹੈ। ਇਸ ਮੌਕੇ ਤੇ ਉਹਨਾਂ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਹੋਇਆ ਕਿਹਾ ਕਿ ਇਸ ਵਾਟਰ ਸਪਲਾਈ ਟੈਂਕੀ ਦਾ ਨਿਰਮਾਣ ਛੇ ਮਹੀਨੇ ਵਿੱਚ ਮੁਕੰਮਲ ਕਰਦਿਆਂ ਹੋਇਆਂ ਘਰ ਘਰ ਸ਼ੁੱਧ ਪਾਣੀ ਮੁੱਹਈਆ ਕਰਵਾਇਆ ਗਿਆ ਹੈ।।

ਇਸ ਮੌਕੇ ਤੇ ਉਹਨਾਂ ਕਿਹਾ ਕਿ ਪਿੰਡ ਨਾਹਰਪੁਰ ਖੱਦਰ ਦੇ ਵਾਸੀਆਂ ਨੂੰ ਵਾਟਰ ਸਪਲਾਈ ਦਾ ਸ਼ੁੱਧ ਪਾਣੀ ਮਿਲਣ ਨਾਲ ਵੱਡੀ ਰਾਹਤ ਮਿਲੇਗੀ । ਉਹਨਾਂ ਕਿਹਾ ਸੀ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਵੱਲੋਂ ਜਿਸ ਵੀ ਪਿੰਡ ਸ਼ੁੱਧ ਪਾਣੀ ਮੁਹਈਆ ਕਰਵਾਉਣ ਲਈ ਸੈਨੀਟੇਸ਼ਨ ਵਿਭਾਗ ਨੂੰ ਡਿਊਟੀ ਲਗਾਈ ਜਾਂਦੀ ਉਹਨਾਂ ਪਿੰਡਾਂ ਵਿੱਚ ਸੈਨੀਟੇਸ਼ਨ ਵਿਭਾਗ ਵੱਲੋਂ ਦਿਨ ਰਾਤ ਕਰਕੇ ਉਸ ਕੰਮ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ । ਇਸ ਮੌਕੇ ਤੇ ਉਹਨਾਂ ਕਿਹਾ ਉਹਨਾਂ ਵੱਲੋਂ ਪਿੰਡ ਵਿੱਚ ਲੋੜਵੰਦਾਂ ਦੇ ਘਰਾਂ ਦੀ ਪਖਾਨੇ ਬਣਾਉਣ 7 ਲੱਖ 20 ਹਜਾਰ ਦੀ ਗਰਾਂਟ ਜਾਰੀ ਕੀਤੀ ਗਈ । ਇਸ ਮੌਕੇ ਤੇ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਪੂਰੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਸ਼ੁੱਧ ਪਾਣੀ ਮੁਹਈਆ ਕਰਵਾਉਣ ਲਈ ਵਾਟਰ ਸਪਲਾਈ ਦੀਆਂ ਟੈਂਕੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਬਿਨਾਂ ਭੇਦਭਾਵ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਰਜੇਸ ਦੁਬੇ, ਇੰਜਨੀਅਰ ਨਰਿੰਦਰ ਸਿੰਘ, ਵਿਜੇ ਕੁਮਾਰ ਐਕਸੀਅਨ, ਰਾਹੁਲ ਕੁਮਾਰ ਐਸਡੀਓ, ਅਨਿਲ ਕੁਮਾਰ ਯੂਨੀਅਰ ਇੰਜੀਨੀਅਰ, ਸੁਖਵਿੰਦਰ ਸਿੰਘ ਜੇਈ, ਬਲਵਿੰਦਰ ਸਿੰਘ ਹਰੂਵਾਲ, ਹਰਦੀਪ ਸਿੰਘ ਮਠਾਰੂ, ਬਲਜੀਤ ਸਿੰਘ ਕਾਹਲੋਂ , ਜਸਬੀਰ ਸਿੰਘ ਵਡਾਲਾ ਬਾਂਗਰ ਆਦਿ ਹਾਜ਼ਰ ਸਨ। ਪਿੰਡ ਨਾਹਰਪੁਰ ਖੱਦਰ ਵਿਖੇ ਬਣਾਈ ਗਈ ਵਾਟਰ ਸਪਲਾਈ ਟੈਂਕੀ ਦਾ ਉਦਘਾਟਨ ਕਰਦੇ ਹੋਏ ਹਰਦੀਪ ਸਿੰਘ ਮੁੰਡੀਆ ਅਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹੋਰ।

Leave a Reply

Your email address will not be published. Required fields are marked *