ਕਠੂਆ ਰੇਲਵੇ ਸਟੇਸ਼ਨ ਦੇ ਪੁਲ ‘ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਕਈ ਰੇਲ ਗੱਡੀਆਂ ਪ੍ਰਭਾਵਿਤ

ਜੰਮੂ ਡਿਵੀਜ਼ਨ ਵਿੱਚ ਭਾਰੀ ਬਾਰਿਸ਼ ਕਾਰਨ, ਬੁਧੀ-ਕਠੂਆ ਰੇਲਵੇ ਸਟੇਸ਼ਨ ਦੇ ਵਿਚਕਾਰ ਪੁਲ ਨੰਬਰ 43 ‘ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਰੇਲਗੱਡੀ ਨੰਬਰ 22431 ਊਧਮਪੁਰ ਸੁਪਰਫਾਸਟ ਐਕਸਪ੍ਰੈਸ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੀਕਲੀ ਐਕਸਪ੍ਰੈਸ 19803 ਅਤੇ ਹਿਮਗਿਰੀ ਐਕਸਪ੍ਰੈਸ 12331 ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਥੋੜ੍ਹੇ ਸਮੇਂ ਲਈ ਰੋਕ ਦਿੱਤਾ ਗਿਆ ਅਤੇ ਇੱਥੋਂ ਵਾਪਸੀ ਲਈ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *