ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਆਇਆ ਵੱਡਾ ਫ਼ੈਸਲਾ

ਮੋਹਾਲੀ : ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਬੀਤੀ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

ਇਹ ਵੀ ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *