‘ਨਹਿਰੂ ਨੇ ਕੀਤੀ ਸੀ ਪਾਕਿਸਤਾਨ ਦੀ ਮਦਦ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ PM Modi ਦਾ ਕਾਂਗਰਸ ‘ਤੇ ਵੱਡਾ ਹਮਲਾ

ਨਵੀਂ ਦਿੱਲੀ : ਪਾਕਿਸਤਾਨ ਨਾਲ ਸਿੰਧੂ ਜਲ ਸਮਝੌਤੇ ਦੇ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਸੰਸਦ ਜਾਂ ਆਪਣੇ ਮੰਤਰੀ ਮੰਡਲ ਨੂੰ ਵਿਸ਼ਵਾਸ ‘ਚ ਲਏ ਬਿਨਾਂ ਪਾਕਿਸਤਾਨ ਨਾਲ ਸਮਝੌਤੇ ‘ਤੇ ਹਸਤਾਖਰ ਕਰਨ ਲਈ ਤੱਤਕਾਲੀ ਜਵਾਹਰਲਾਲ ਨਹਿਰੂ ਦੀ ਆਲੋਚਨਾ ਕੀਤੀ।

ਸੂਤਰਾਂ ਅਨੁਸਾਰ, ਉਨ੍ਹਾਂ ਕਿਹਾ ਕਿ ਨਹਿਰੂ ਨੇ ਦੇਸ਼ ਹਿਤ ਦੀ ਕੀਮਤ ‘ਤੇ ਆਪਣੇ ਅਕਸ ਨੂੰ ਚਮਕਾਉਣ ਲਈ ਅਜਿਹਾ ਕੀਤਾ। ਉਨ੍ਹਾਂ ਦੱਸਿਆ ਕਿ 80 ਪ੍ਰਤੀਸ਼ਤ ਤੋਂ ਵੱਧ ਪਾਣੀ ਦੀ ਵਰਤੋਂ ਪਾਕਿਸਤਾਨ ਨੂੰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਪਹਿਲਗਾਮ ਆਤੰਕੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਝੌਤੇ ਨੂੰ ਰੱਦ ਕਰ ਦਿੱਤਾ ਹੈ।

Leave a Reply

Your email address will not be published. Required fields are marked *