Punjab News : ਪੰਜਾਬ ਕੋਲ 7 ਹਜ਼ਾਰ ਕਰੋੜ ਰੁਪਏ ਡਿਜਾਸਟਰ ਫੰਡ, ਸਰਕਾਰ ਕਰੇ ਸਪੈਸ਼ਲ ਗਿਰਦਾਵਰੀ : ਮਨਪ੍ਰੀਤ ਬਾਦਲ

ਜਲਾਲਾਬਾਦ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਲਾਲਾਬਾਦ ਹਲਕੇ ਦੇ ਪਿੰਡ ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ, ਢੰਡੀ ਕਦੀਮ, ਆਤੂਵਾਲਾ ਅਤੇ ਸੰਤੋਖ ਸਿੰਘ ਵਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਲੋਕਾਂ ਨਾਲ ਦੁੱਖ-ਦਰਦ ਸਾਂਝੇ ਕੀਤੇ ਅਤੇ ਪਰਿਵਾਰਾਂ ਨੂੰ ਹੌਸਲਾ ਦਿੰਦੇ ਹੋਏ ਕੇਂਦਰ ਤੇ ਸੂਬਾ ਸਰਕਾਰ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਵੇ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ,ਸੂਬਾ ਉਪ ਪ੍ਰਧਾਨ ਮੋਨਾ ਜੈਸਵਾਲ, ਮੰਡਲ ਪ੍ਰਧਾਨ ਘੁਬਾਇਆ ਜਗਤਾਰ ਸਿੰਘ ਵੀ ਮੌਜੂਦ ਸਨ। ਭਾਜਪਾ ਆਗੂਆਂ ਨੇ ਮਿਲ ਕੇ ਹੜ੍ਹ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕੇਂਦਰ ਪੱਧਰ ‘ਤੇ ਮਦਦ ਲਈ ਹਰ ਯਤਨ ਕੀਤਾ ਜਾਵੇਗਾ।

ਗੱਲਬਾਤ ਕਰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਮੁੜ ਵਸੇਬੇ ਲਈ ਕੇਂਦਰ ਸਰਕਾਰ ਵੱਲੋਂ ਹਰੇਕ ਸਟੇਟ ਲਈ ਡਿਜ਼ਾਸਟਰ ਰਿਸਪਾਂਸ ਫੰਡ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਵੇਲੇ ਪੰਜਾਬ ਦੇ ਖਾਤੇ ਵਿੱਚ ਤਕਰੀਬਨ 7 ਹਜ਼ਾਰ ਕਰੋੜ ਰੁਪਏ ਮੌਜੂਦ ਹਨ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਅਧਿਕਾਰਤ ਰਿਪੋਰਟ ਭੇਜੀ ਜਾਵੇਗੀ, ਕੇਂਦਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਫੰਡ ਜਾਰੀ ਹੋ ਸਕਦਾ ਹੈ। ਇਹ ਰਕਮ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ, ਖੇਤੀਬਾੜੀ ਅਤੇ ਘਰਾਂ ਦੇ ਮੁੜ ਨਿਰਮਾਣ ਲਈ ਵਰਤੀ ਜਾ ਸਕਦੀ ਹੈ ਪਰੰਤੂ ਨਿਰਾਸ਼ਾਜਨਕ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਜਾਂ ਪੰਜਾਬ ਦੇ ਕਿਸੇ ਮੰਤਰੀ ਨੇ ਹਾਲੇ ਤੱਕ ਹੜ੍ਹ ਪੀੜਤਾਂ ਦੀ ਕੋਈ ਸਾਰ ਨਹੀਂ ਲਈ ਹੈ।

Leave a Reply

Your email address will not be published. Required fields are marked *