ਸ਼ਾਹਕੋਟ: ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭਪਾਤਰੀਆਂ ਨੂੰ ਲਾਭ ਦੇਣ ਅਤੇ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਇਲਾਕੇ ਵਿਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਵੀਰਵਾਰ ਸਵੇਰੇ ਜਦੋਂ ਰੂਪੇਵਾਲ ਦੀ ਦਾਣਾ ਮੰਡੀ ਵਿਚ ਭਾਜਪਾ ਆਗੂ ਕੈਂਪ ਲਗਾਉਣ ਲਈ ਪਹੁੰਚੇ ਤਾਂ ਸ਼ਾਹਕੋਟ ਪੁਲਿਸ ਵਲੋਂ ਭਾਜਪਾ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਅਤੇ ਸਾਬਕਾ ਵਿਧਾਇਕ ਕੇ.ਡੀ ਭੰਡਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਮੌਕੇ ‘ਤੇ ਮਾਹੌਲ ਤਣਾਪੂਰਨ ਹੋ ਗਿਆ।
Breaking News : ਭਾਜਪਾ ਆਗੂ ਰਾਣਾ ਹਰਦੀਪ ਸਿੰਘ ਤੇ ਕੇਡੀ ਭੰਡਾਰੀ ਨੂੰ ਸ਼ਾਹਕੋਟ ਪੁਲਿਸ ਨੇ ਲਿਆ ਹਿਰਾਸਤ ‘ਚ
