ਪਾਕਿਸਤਾਨ ‘ਚ ਜ਼ਬਰਦਸਤ ਭੂਚਾਲ, ਘੱਟੋ-ਘੱਟ 20 ਲੋਕਾਂ ਦੀ ਮੌਤ, ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ

paki/nawanpunjab.com

ਹਰਨਈ, 7 ਅਕਤੂਬਰ (ਦਲਜੀਤ ਸਿੰਘ)- ਪਾਕਿਸਤਾਨ ਦੇ ਹਰਨਈ ਇਲਾਕੇ ‘ਚ ਵੀਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨੀ ਮੀਡੀਆ ਮੁਤਾਬਕ ਇਸ ਹਾਦਸੇ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 150 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਭੂਚਾਲ ਦੀ ਤੀਬਰਤਾ ਬਹੁਤ ਤੇਜ਼ ਮਾਪੀ ਗਈ। ਇਸ ਭੂਚਾਲ ਦੇ ਨਾਲ ਕਈ ਨੇੜਲੇ ਜ਼ਿਿਲ੍ਹਆਂ ਵਿੱਚ ਵੀ ਨੁਕਸਾਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਇਸ ਹਾਦਸੇ ‘ਚ ਲਗਪਗ 20 ਲੋਕਾਂ ਦੀ ਜਾਨ ਚਲੀ ਗਈ ਹੈ। ਪਾਕਿਸਤਾਨ ਦੇ ਹਰਨਈ ਖੇਤਰ ਵਿੱਚ ਆਏ ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.0 ਮਾਪੀ ਗਈ। ਭੂਚਾਲ ਵਿਿਗਆਨ ਦੇ ਰਾਸ਼ਟਰੀ ਕੇਂਦਰ ਅਨੁਸਾਰ, ਭੂਚਾਲ ਦੇ ਝਟਕੇ ਸਵੇਰੇ 3.30 ਵਜੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਹਰਨਈ ਪਾਕਿਸਤਾਨ ਦੇ ਬਲੋਚਿਸਤਾਨ ‘ਚ ਪੈਂਦਾ ਹੈ।

ਇਸ ਦੇ ਨਾਲ ਹੀ ਲੋਕਾਂ ਦੀ ਮਦਦ ਤੇ ਬਚਾਅ ਲਈ ਕਵੇਟਾ ਤੋਂ ਭਾਰੀ ਮਸ਼ੀਨਰੀ ਭੇਜੀ ਗਈ ਹੈ। ਫਿਲਹਾਲ ਜ਼ਖ਼ਮੀ ਲੋਕਾਂ ਦਾ ਹਰਨਈ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪਾਕਿਸਤਾਨੀ ਮੀਡੀਆ ਤੋਂ ਆ ਰਹੇ ਦ੍ਰਿਸ਼ਾਂ ਅਨੁਸਾਰ, ਹਰਨਈ ਦੇ ਹਸਪਤਾਲਾਂ ਵਿੱਚ ਬਿਜਲੀ ਨਹੀਂ। ਉੱਥੇ ਜ਼ਖ਼ਮੀ ਲੋਕਾਂ ਦੇ ਰਿਸ਼ਤੇਦਾਰ ਮੋਬਾਈਲ ਟਾਰਚ ਦੀ ਰੌਸ਼ਨੀ ਨਾਲ ਇਲਾਜ ਕਰਵਾ ਰਹੇ ਹਨ। ਅਧਿਕਾਰੀਆਂ ਮੁਤਾਬਕ ਭੂਚਾਲ ਦਾ ਪ੍ਰਭਾਵ ਕਈ ਜ਼ਿਿਲ੍ਹਆਂ ਵਿੱਚ ਹੈ, ਇਸ ਲਈ ਜ਼ਖ਼ਮੀਆਂ ਦੀ ਸਹੀ ਗਿਣਤੀ ਦੱਸਣੀ ਸੰਭਵ ਨਹੀਂ ਹੈ।

Leave a Reply

Your email address will not be published. Required fields are marked *